ਚੰਡੀਗੜ੍ਹ : ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕਰਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਖੇਤਰਾਂ ‘ਚ 16 ਅਗਸਤ ਤਕ ਭਾਰੀ ਮੀਂਹ ਪੈਣ ਦੇ ਆਸਾਰ ਹਨ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦਾ ਕਹਿਣਾ ਹੈ ਕਿ ਮੌਨਸੂਨ ਫਿਰ ਤੋਂ ਸਰਗਰਮ ਹੋ ਗਿਆ ਹੈ, ਇਸ ਲਈ ਇਸ ਹਫਤੇ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਹਾੜਾਂ ਅਤੇ ਸ਼ਹਿਰ ‘ਚ ਮੀਂਹ ਦਾ ਅਸਰ ਤਾਪਮਾਨ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤੋਂ ਦੋ ਡਿਗਰੀ ਘੱਟ ਹੈ, ਜਦੋਂ ਕਿ ਘੱਟੋ ਘੱਟ ਤਾਪਮਾਨ 23.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤੋਂ ਇਕ ਡਿਗਰੀ ਘੱਟ ਹੈ। ਤਾਪਮਾਨ ‘ਚ ਗਿਰਾਵਟ ਤੋਂ ਇਲਾਵਾ ਲੋਕਾਂ ਨੇ ਨਮੀ ਵਾਲੇ ਮੌਸਮ ਤੋਂ ਵੀ ਰਾਹਤ ਮਹਿਸੂਸ ਕੀਤੀ।