ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ( Excise Policy Case) ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਸੀਬੀਆਈ ਤੋਂ 23 ਅਗਸਤ ਤੱਕ ਜਵਾਬ ਮੰਗਿਆ ਹੈ ਤੇ ਉਸ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਉਨ੍ਹਾਂ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਸੀ। ਇਸ ਮਾਮਲੇ ‘ਚ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਮਿਲ ਚੁੱਕੀ ਹੈ।