ਕੱਪੜਾ ਫੈਕਟਰੀ ’ਚ ਧਮਾਕਾ, ਇਕ ਦੀ ਮੌਤ 5 ਲੋਕ ਜ਼ਖਮੀ

factory/nawanpunjab.com

ਪਾਲਘਰ, 4 ਸਤੰਬਰ (ਦਲਜੀਤ ਸਿੰਘ)- ਮਹਾਰਾਸ਼ਟਰ ’ਚ ਪਾਲਘਰ ਜ਼ਿਲ੍ਹੇ ਦੇ ਤਾਰਾਪੁਰ ਉਦਯੋਗਿਕ ਖੇਤਰ ’ਚ ਇਕ ਕੱਪੜਾ ਫੈਕਟਰੀ ’ਚ ਸ਼ਨੀਵਾਰ ਤੜਕੇ ਧਮਾਕਾ ਹੋਣ ਅਤੇ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਕੁਝ ਦੀ ਹਾਲਤ ਗੰਭੀਰ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਚਾਰ ਤੋਂ ਪੰਜ ਕਿਲੋਮੀਟਰ ਦੂਰ ਵੀ ਇਸ ਦੀ ਆਵਾਜ਼ ਸੁਣਾਈ ਦਿੱਤੀ। ਪਾਲਘਰ ਜ਼ਿਲ੍ਹਾ ਆਫ਼ਤ ਪ੍ਰਬੰਧਨ ਸੈੱਲ ਦੇ ਮੁੱਖੀ ਵਿਵੇਕਾਨੰਦ ਕਦਮ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 6 ਵਜੇ ਹੋਈ।

ਧਮਾਕੇ ਤੋਂ ਬਾਅਦ ਤਾਰਾਪੁਰ ਐੱਮ.ਆਈ.ਡੀ.ਸੀ., ਬੋਈਸਰ ’ਚ ਸਥਿਤ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਘਟਨਾ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਗੰਭੀਰ ਰੂਪ ਨਾਲ ਝੂਲਸ ਗਏ ਅਤੇ ਉਨ੍ਹਾਂ ਨੂੰ ਇਕ ਸਥਾਨਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਅਜੇ ਨਹੀਂ ਕੀਤੀ ਜਾ ਸਕੀ ਕਿਉਂਕਿ ਲਾਸ਼ ਇੰਨੀ ਸੜ ਗਈ ਹੈ ਕਿ ਉਸ ਦੀ ਪਛਾਣ ਕਰਨਾ ਮੁਸ਼ਕਿਲ ਹੋ ਰਿਹਾ ਹੈ।

Leave a Reply

Your email address will not be published. Required fields are marked *