ਜੰਮੂ, ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਉੱਚਾਈ ਵਾਲੇ ਇਲਾਕਿਆਂ ‘ਚ ਅਤਿਵਾਦੀਆਂ ਦੀ ਭਾਲ ਲਈ ਚੱਲ ਰਹੀ ਮੁਹਿੰਮ ‘ਚ ਅੱਜ ਥਲ ਸੈਨਾ ਦਾ ਕੈਪਟਨ ਸ਼ਹੀਦ ਹੋ ਗਿਆ ਤੇ ਇਸ ਦੌਰਾਨ ਚਾਰ ਅਤਿਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵਗੜ੍ਹ-ਅੱਸਾਰ ਪੱਟੀ ‘ਚ ਲੁਕੇ ਅਤਿਵਾਦੀਆਂ ਦੀ ਭਾਲ ਲਈ ਸੁਰੱਖਿਆ ਬਲਾਂ ਅਤੇ ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੌਰਾਨ ਸੰਘਣੇ ਜੰਗਲੀ ਖੇਤਰ ‘ਚ ਦੋਵਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਹੋਈ ਇਸ ਗੋਲੀਬਾਰੀ ਵਿਚ ਆਮ ਨਾਗਰਿਕ ਵੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਚਾਰ ਖੂਨ ਨਾਲ ਲੱਥਪੱਥ ਬੈਗ ਬਰਾਮਦ ਕੀਤੇ ਗਏ ਹਨ। ਐੱਮ.-4 ਕਾਰਬਾਈਨ ਵੀ ਬਰਾਮਦ ਕੀਤੀ ਹੈ। ਅਤਿਵਾਦੀ ਅੱਸਾਰ ਵਿੱਚ ਨਦੀ ਦੇ ਕੰਢੇ ਲੁਕੇ ਹੋਏ ਹਨ।
Related Posts
UP ਪੁਲਸ ਨੇ ਦਾਖ਼ਲ ਕੀਤੀ ਦੂਜੀ ਚਾਰਜਸ਼ੀਟ, 7 ਕਿਸਾਨਾਂ ਨੂੰ ਬਣਾਇਆ ਦੋਸ਼ੀ
ਲਖੀਮਪੁਰ ਖੀਰੀ, 22 ਜਨਵਰੀ (ਬਿਊਰੋ)- ਉੱਤਰ ਪ੍ਰਦੇਸ਼ (ਯੂ. ਪੀ.) ਪੁਲਸ ਨੇ ਲਖੀਮਪੁਰ ਖੀਰੀ ਮਾਮਲੇ ’ਚ ਦੂਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ…
ਮੋਗਾ-ਜਲੰਧਰ ਹਾਈਵੇ ‘ਤੇ ਹਾਦਸਾ 3 ਮੌਤਾਂ, 4 ਜ਼ਖ਼ਮੀ
ਮੋਗਾ, 1 ਜੁਲਾਈ – ਮੋਗਾ-ਜਲੰਧਰ ਰੋਡ ‘ਤੇ ਕਸਬਾ ਧਰਮਕੋਟ ਨੇੜੇ ਦੋ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਕ ਗੱਡੀ ਛੱਪੜ ਵਿਚ…
ਚੰਡੀਗੜ੍ਹ ‘ਚ ‘ਸੁਖਨਾ ਝੀਲ’ ‘ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ
ਚੰਡੀਗੜ੍ਹ, 3 ਜਨਵਰੀ (ਬਿਊਰੋ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ।…