ਸਪੋਰਟਸ ਡੈਸਕ, ਨਵੀਂ ਦਿੱਲੀ ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ੀ ਕੋਚ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲ ਹੀ ‘ਚ ਗੌਤਮ ਗੰਭੀਰ ਨੂੰ ਟੀਮ ਦਾ ਨਵਾਂ ਮੁੱਖ ਕੋਚ ਬਣਾਇਆ ਗਿਆ ਹੈ। ਗੰਭੀਰ ਨੇ ਰਾਹੁਲ ਦ੍ਰਾਵਿੜ ਦੀ ਜਗ੍ਹਾ ਲਈ ਸੀ। ਹੁਣ ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਮੋਰਨੇ ਮੋਰਕਲ ਨੂੰ ਭਾਰਤੀ ਟੀਮ ਦਾ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਗਿਆ ਹੈ। ਉਹ ਬੰਗਲਾਦੇਸ਼ ਦੌਰੇ ਲਈ ਭਾਰਤੀ ਟੀਮ ਨਾਲ ਜੁੜ ਜਾਵੇਗਾ। ਇਹ ਦੌਰਾ ਅਗਲੇ ਮਹੀਨੇ ਸ਼ੁਰੂ ਹੋਵੇਗਾ।
ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ੀ ਕੋਚ ਦਾ ਐਲਾਨ
