ਨਵੀਂ ਦਿੱਲੀ : 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਇਤਿਹਾਸਕ ਲਾਲ ਕਿਲੇ ‘ਤੇ 11ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ। ਪੀਐੱਮ ਮੋਦੀ ਨੇ ਕਿਹਾ ਕਿ ਜਦੋਂ ਅਸੀਂ 40 ਕਰੋੜ ਸੀ ਤਾਂ ਅਸੀਂ ਮਹਾਂਸ਼ਕਤੀ ਨੂੰ ਹਰਾਇਆ ਸੀ। ਅੱਜ ਅਸੀਂ 140 ਕਰੋੜ ਹਾਂ। ਆਪਣੇ ਸੰਬੋਧਨ ਦੌਰਾਨ ਪੀਐਮ ਮੋਦੀ ਨੇ ਕਿਹਾ, ‘ਅੱਜ ਦਾ ਦਿਨ ਸ਼ੁਭ ਪਲ ਹੈ। ਜਦੋਂ ਅਸੀਂ ਆਜ਼ਾਦੀ ਦੇ ਪ੍ਰੇਮੀਆਂ ਨੂੰ ਸ਼ਰਧਾਂਜਲੀ ਦੇ ਰਹੇ ਹਾਂ ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਹ ਦੇਸ਼ ਉਸ ਦਾ ਰਿਣੀ ਹੈ।
PM ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ‘ਤੇ ਲਹਿਰਾਇਆ ਝੰਡਾ
