ਨਵੀਂ ਦਿੱਲੀ: ਅੱਜ ਦੇਸ਼ ਵਾਸੀ ਆਜ਼ਾਦੀ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਸੰਬੋਧਨ ਤੋਂ ਪਹਿਲਾਂ ਉਨ੍ਹਾਂ ਨੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ। ਮੋਦੀ ਨੇ ਲਾਲ ਕਿਲ੍ਹੇ ‘ਤੇ ਲਗਾਤਾਰ 11ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ।
ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਤੋਂ ਬਾਅਦ, ਪੀਐਮ ਮੋਦੀ ਆਜ਼ਾਦੀ ਦਿਵਸ ‘ਤੇ ਲਗਾਤਾਰ 11ਵਾਂ ਭਾਸ਼ਣ ਦੇਣ ਵਾਲੇ ਤੀਜੇ ਪ੍ਰਧਾਨ ਮੰਤਰੀ ਬਣ ਗਏ ਹਨ। ਨਹਿਰੂ ਨੂੰ ਇਹ ਸਨਮਾਨ 17 ਵਾਰ ਮਿਲਿਆ ਹੈ, ਜਦਕਿ ਇੰਦਰਾ ਗਾਂਧੀ ਨੂੰ ਇਹ ਸਨਮਾਨ 16 ਵਾਰ ਮਿਲਿਆ ਹੈ।