ਪਟਿਆਲਾ- ਪਟਿਆਲਾ ਵਿਖੇ 78 ਵੇਂ ਆਜ਼ਾਦੀ ਦਿਹਾੜੇ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਜ਼ਾਦੀ ਦੇ ਇਸ ਪਵਿੱਤਰ ਦਿਹਾੜੇ ‘ਤੇ ਪਟਿਆਲਾ ਵਿਖੇ ਤਿਰੰਗਾ ਲਹਿਰਾਉਂਦੇ ਹੋਏ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਪ੍ਰਣਾਮ ਕਰਦੇ ਹਾਂ। ਉਨ੍ਹਾਂ ਦੀ ਹਿੰਮਤ ਨੇ ਸਾਡੀ ਆਜ਼ਾਦੀ ਦਾ ਰਾਹ ਪੱਧਰਾ ਕੀਤਾ। ਆਓ ਉਨ੍ਹਾਂ ਦੀ ਵਿਰਾਸਤ ਨੂੰ ਕਾਇਮ ਰੱਖਣ ਅਤੇ ਇੱਕ ਮਜ਼ਬੂਤ, ਸੰਯੁਕਤ ਭਾਰਤ ਦਾ ਨਿਰਮਾਣ ਜਾਰੀ ਰੱਖਣ ਦਾ ਸੰਕਲਪ ਕਰੀਏ। ਜੈ ਹਿੰਦ!
ਪਟਿਆਲਾ ਵਿਖੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਹਿਰਾਇਆ ਕੌਮੀ ਝੰਡਾ
