ਪਠਾਨਕੋਟ – ਪਠਾਨਕੋਟ ਵਿਚ ਭਾਰੀ ਬਰਸਾਤ ਵਿਚ ਜ਼ਿਲ੍ਹਾ ਪੱਧਰੀ 78ਵਾਂ ਸੁਤੰਤਰਤਾ ਦਿਵਸ ਸਮਾਗਮ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਤੇਜ਼ ਮੀਂਹ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਸ, ਪੰਜਾਬ ਹੋਮ ਗਾਰਡ, ਐੱਨ. ਸੀ. ਸੀ. ਕੈਡਿਟ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਜਿਸ ਨੂੰ ਮੁੱਖ ਮਹਿਮਾਨ ਨੂੰ ਸਲਾਮੀ ਵੀ ਦਿੱਤੀ ਗਈ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪਠਾਨਕੋਟ ਵਿਖੇ ਲਹਿਰਾਇਆ ਕੌਮੀ ਝੰਡਾ
