ਨਵੀਂ ਦਿੱਲੀ, ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿਚ 75000 ਹੋਰ ਮੈਡੀਕਲ ਸੀਟਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਅਜਿਹੇ ਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਜਾ ਰਹੇ ਹਨ ਜਿੰਨ੍ਹਾਂ ਦੇ ਨਾਮ ਸੁਣ ਕੇ ਉਨ੍ਹਾਂ ਨੂੰ ਹੈਰਾਨੀ ਹੁੰਦੀ ਹੈ। 78ਵੇਂ ਸੁਤੰਤਰਤਾ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵੀ ਮੱਧ ਵਰਗ ਦੇ ਬੱਚੇ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾ ਕੇ ਲੱਖਾਂ-ਕਰੋੜਾਂ ਰੁਪਏ ਖਰਚ ਕਰ ਰਹੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਮੈਡੀਕਲ ਸੀਟਾਂ ਨੂੰ ਲੱਗਭੱਗ 1 ਲੱਖ ਕਰ ਦਿੱਤਾ ਗਿਆ ਹੈ, ਪਰ ਬੱਚਿਆਂ ਦੇ ਵਿਦੇਸ਼ ਜਾ ਕੇ ਮੈਡੀਕਲ ਪੜ੍ਹਾਈ ਕਰਨ ਦੇ ਰੁਝਾਨ ਨੂੰ ਦੇਖਦਿਆਂ ਆਉਣ ਵਾਲੇ ਪੰਜ ਸਾਲਾਂ ਵਿਚ 75000 ਸੀਟਾਂ ਹੋਰ ਵਧਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਨਾਲ-ਨਾਲ ਸਾਨੂੰ ਤੰਦਰੁਸਤ ਭਾਰਤ ਵੀ ਬਣਾਉਣਾ ਹੋਵੇਗਾ।
Related Posts
ਪਰਗਟ ਸਿੰਘ ਦਾ ਵੱਡਾ ਬਿਆਨ, ਅਸਤੀਫ਼ਾ ਦਿੱਤੇ ਬਿਨਾਂ ਸਿੱਧੂ ਨੂੰ ਮਨਾਵਾਂਗਾ
ਚੰਡੀਗੜ੍ਹ,28 ਸਤੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਅਸਤੀਫ਼ਾ ਦੇ ਦਿੱਤਾ।…
ਗਾਇਕ ਐਮੀ ਵਿਰਕ ਦੇ ਪਿਤਾ ਦੇ ਸਰਪੰਚ ਬਣਨ ਤੋਂ ਬਾਅਦ ਜਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਜਲੰਧਰ – ਪ੍ਰਸਿੱਧ ਗਾਇਕ ਤੇ ਅਦਾਕਾਰ ਐਮੀ ਵਿਰਕ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ…
Akali Dal ਦੇ ਸਾਰੇ ਧੜਿਆਂ ਨੂੰ ਇਕ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ, ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਇਕੱਠ ’ਚ ਮਤੇ ਕੀਤੇ ਪਾਸ
ਭਾਦਸੋਂ: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ (Gurcharan Singh Tohra)ਦੀ ਜਨਮ ਸਤਾਬਦੀ ਸਬੰਧੀ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਅਤੇ ਟੌਹੜਾ…