ਜਲੰਧਰ : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਇਨ੍ਹਾਂ ਪੁਰਸਕਾਰ ਜੇਤੂਆਂ ਵਿਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।
ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
