ਚੰਡੀਗੜ੍ਹ- ਪੰਜਾਬ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਦਾ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਉਹ ਇਕ ਨਹੀਂ ਸਗੋਂ ਵੱਖ-ਵੱਖ ਗਿਰੋਹਾਂ ਨੂੰ ਮਾਲੀ ਮਦਦ ਵੀ ਦੇ ਰਿਹਾ ਸੀ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਪੰਜਾਬ ਵਿਚ ਸਪਲਾਈ ਕਰ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), SAS ਨਗਰ, ਪੰਜਾਬ ਵੱਲੋਂ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਨੂੰ ਚਲਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵੱਖ-ਵੱਖ ਗਰੋਹਾਂ ਨੂੰ ਮਾਲੀ ਮਦਦ ਦੇ ਰਿਹਾ ਸੀ, ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ।