ਲੁਧਿਆਣਾ : ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਇੱਕ ਅਜਿਹੇ ਤਿੰਨ ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ ਜੋ ਵੱਖ-ਵੱਖ ਇਲਾਕਿਆਂ ਵਿੱਚ ਰੈਕੀ ਕਰਨ ਤੋਂ ਬਾਅਦ ਕਾਰਾਂ ਨੂੰ ਜੈੱਕ ਤੇ ਖੜੀਆਂ ਕਰਕੇ ਉਨ੍ਹਾਂ ਦੇ ਟਾਇਰ ਚੋਰੀ ਕਰ ਲੈਂਦਾ ਸੀ l ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਾਡਲ ਗ੍ਰਾਮ ਕੋਚਰ ਮਾਰਕੀਟ ਦੇ ਵਾਸੀ ਪ੍ਰਿੰਸ ਸਿੰਘ, ਮਹਲਾ ਚੰਦਰ ਨਗਰ ਦੇ ਰਹਿਣ ਵਾਲੇ ਅਮਰਿੰਦਰ ਸਿੰਘ ਉਰਫ ਬਿੰਦੂ ਅਤੇ ਮੁਹੱਲਾ ਪੰਜਾਬ ਮਾਤਾ ਨਗਰ ਦੇ ਵਾਸੀ ਤਜਿੰਦਰ ਸਿੰਘ ਵੱਜੋਂ ਹੋਈ ਹੈ l ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜਮਾਂ ਦੇ ਕਬਜ਼ੇ ਚੋਂ ਵੱਖ-ਵੱਖ ਕੰਪਨੀਆਂ ਦੇ ਛੇ ਟਾਇਰ ਅਤੇ ਇੱਕ ਐਕਟੀਵਾ ਸਕੂਟਰ ਬਰਾਮਦ ਕੀਤਾ ਹੈ l ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਅੱਠ ਦੇ ਇੰਚਾਰਜ ਬਲਵਿੰਦਰ ਕੌਰ ਨੇ ਦੱਸਿਆ ਕਿ ਪੁੱਛਗਿੱਛ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ l
ਗੱਡੀਆਂ ਨੂੰ ਜੈਕ ‘ਤੇ ਖੜੀਆਂ ਕਰਕੇ ਟਾਇਰ ਚੋਰੀ ਕਰਨ ਵਾਲਾ ਗਿਰੋਹ ਕਾਬੂ
