ਚੰਡੀਗੜ੍ਹ, ਕੋਲਕਾਤਾ ਦੇ ਸਰਕਾਰੀ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਖ਼ਿਲਾਫ਼ ਡਾਕਟਰਾਂ ਨੇ ਅੱਜ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਅਤੇ ਕੰਮ ਵਾਲੀਆਂ ਥਾਵਾਂ ‘ਤੇ ਡਾਕਟਰਾਂ ਤੇ ਹੋਰ ਸਹਿਯੋਗੀ ਸਟਾਫ ਦੀ ਸੁਰੱਖਿਆ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਓਪੀਡੀਜ਼ ਦੀਆਂ ਸੇਵਾਵਾਂ ਠੱਪ ਰਹੀਆਂ ਅਤੇ ਕੁੱਝ ਸਰਜਰੀਆਂ ਵੀ ਨਹੀਂ ਕੀਤੀਆਂ ਗਈਆਂ ਪਰ ਐਮਰਜੰਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਈਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਬਲਾਤਕਾਰ ਅਤੇ ਹੱਤਿਆ ਅਤੇ ਇਸ ਤੋਂ ਬਾਅਦ ਕੀਤੀ ਗਈ ਭੰਨਤੋੜ ਦੇ ਵਿਰੋਧ ਵਿੱਚ ਅੱਜ ਸਵੇਰੇ 6 ਵਜੇ ਤੋਂ 24 ਘੰਟਿਆਂ ਲਈ ਗੈਰ-ਐਮਰਜੈਂਸੀ ਸੇਵਾਵਾਂ ਠੱਪ ਕਰਨ ਦਾ ਦੇਸ਼ ਵਿਆਪੀ ਸੱਦਾ ਦਿੱਤਾ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐੱਮਈਆਰ) ਵਿੱਚ ਰੈਜ਼ੀਡੈਂਟ ਡਾਕਟਰਾਂ ਦਾ ਧਰਨਾ ਅੱਜ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਪੁਰਾਣੇ ਅਤੇ ਨਵੇਂ ਮਰੀਜ਼ਾਂ ਲਈ ਓਪੀਡੀ ਸੇਵਾਵਾਂ ਬੰਦ ਰਹੀਆਂ ਪਰ ਐਮਰਜੰਸੀ ਅਤੇ ਗੰਭੀਰ ਦੇਖਭਾਲ ਸੇਵਾਵਾਂ ਜਾਰੀ ਰਹੀਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਦਾ ਪੀਜੀਆਈਐਮਈਆਰ ਚੰਡੀਗੜ੍ਹ ਦੀ ਫੈਕਲਟੀ ਐਸੋਸੀਏਸ਼ਨ ਵੀ ਸਮਰਥਨ ਕਰ ਰਹੀ ਹੈ।
Related Posts
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ : ਗੈਂਗਸਟਰ ਦੀਪਕ ਟੀਨੂੰ ਦਾ ਪੰਜਾਬ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ
ਮਾਨਸਾ, 31 ਅਕਤੂਬਰ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁਲਜ਼ਮ ਅਤੇ ਗੈਂਗਸਟਰ ਦੀਪਕ ਟੀਨੂੰ ਦਾ ਪੰਜਾਬ ਪੁਲਿਸ ਨੂੰ…
ਦੋ ਕਾਰਾਂ ਦੀ ਟੱਕਰ ‘ਚ 2 ਔਰਤਾਂ ਸਮੇਤ 4 ਦੀ ਮੌਤ
ਹਰੀਕੇ ਪੱਤਣ, 13 ਜੂਨ (ਸੰਜੀਵ ਕੁੰਦਰਾ) – ਕਸਬਾ ਹਰੀਕੇ ਨਜ਼ਦੀਕ ਕੌਮੀ ਮਾਰਗ 54 ‘ਤੇ 2 ਕਾਰਾਂ ਦੀ ਟੱਕਰ ਵਿੱਚ 2…
ਦਰਸ਼ਨ ਸਿੰਘ ਕੁੱਲੀਵਾਲਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਮੰਨਿਆ ਪਰਾਈ ਇਸਤਰੀ ਨਾਲ ਸਬੰਧ ਦਾ ਦੋਸ਼, ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਦੇ ਆਦੇਸ਼
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ…