ਚੰਡੀਗੜ੍ਹ,4 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਐਲਾਨ ਕਰਦੇ ਹੋਏ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਐਲਾਨਿਆ ਹੈ। ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਭਾਈਰੂਪਾ ਅਤੇ ਰਾਮਪੂਰਾ ਫੂਲ ਤੋਂ ਨਰੇਸ਼ ਕੁਮਾਰ ਸੀ.ਏ. ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਬਣਾਉਣ ਦਾ ਫ਼ੈਸਲਾ ਕੀਤਾ ਹੈ।
ਉਪਰੋਕਤ ਤੋਂ ਇਲਾਵਾ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਰਾਮਪੁਰਾ ਫੂਲ ਹਲਕੇ ਤੋਂ ਸਿਕੰਦਰ ਸਿੰਘ ਮਲੂਕਾ ਹੀ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।