ਜਲੰਧਰ : ਮੁੱਖ ਮੰਤਰੀ ਭਾਗਵਤ ਮਾਨ (Bhagwant Mann) ਨੇ ਕਿਹਾ ਕਿ ਸੂਬਾ ਸਰਕਾਰ (Punjab Government) ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ (Mohali International Airport) ਦਾ ਨਾਂ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਨਾਂ ’ਤੇ ਰੱਖਿਆ ਤੇ ਹੁਣ ਹਵਾਈ ਅੱਡੇ ਨੂੰ ਜਾਂਦੀ ਸੜਕ ’ਤੇ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਵੀ 28 ਸਤੰਬਰ ਨੂੰ ਲਗਾਇਆ ਜਾਵੇਗਾ।
ਗੁਰੂ ਗੋਬਿੰਦ ਸਿੰਘ ਸਟੇਡੀਅਮ (Guru Gobind Singh Stadium) ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ (State Level Programme) ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਫ਼ੌਜ ਸਟੇਸ਼ਨ ਹਲਵਾਰਾ ‘ਚ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਭਾਰਤ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ।