ਲਖਨਊ, ਵਾਰਾਨਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ ਘੱਟੋ-ਘੱਟ 20 ਡੱਬੇ ਦੇਰ ਰਾਤ ਕਾਨਪੁਰ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਏ। ਹਾਲਾਂਕਿ ਫਿਲਹਾਲ ਇਸ ਹਾਦਸੇ ‘ਚ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਹਾਦਸਾ ਦੇਰ ਰਾਤ ਕਰੀਬ 2.30 ਵਜੇ ਹੋਇਆ। ਇਹ ਡੱਬੇ ਕਾਨਪੁਰ ਅਤੇ ਭੀਮਸੇਨ ਰੇਲਵੇ ਸਟੇਸ਼ਨ ਦੇ ਵਿਚਕਾਰ ਪਟੜੀ ਤੋਂ ਉਤਰੇ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਡਰਾਈਵਰ ਨੇ ਦੱਸਿਆ ਕਿ ਵੱਡਾ ਪੱਥਰ ਰੇਲ ਗੱਡੀ ਦੇ ਇੰਜਣ ਨਾਲ ਟਕਰਾਅ ਗਿਆ, ਜਿਸ ਕਾਰਨ ਇਸ ਦੇ ਅਗਲੇ ਹਿੱਸੇ ਵਿਚ ਪਸ਼ੂਆਂ ਤੋਂ ਬਚਾਅ ਲਈ ਲਗਾਇਆ ਗਿਆ ‘ਕੈਟਲ ਗਾਰਡ’ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਮੁੜ ਗਿਆ। ਇੰਟੈਲੀਜੈਂਸ ਬਿਊਰੋ ਅਤੇ ਉੱਤਰ ਪ੍ਰਦੇਸ਼ ਪੁਲੀਸ ਇਸ ਘਟਨਾ ਵਿੱਚ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰਾਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ, ਕਿਉਂਕਿ ਪਹਿਲੀ ਨਜ਼ਰ ਵਿੱਚ ਇੰਝ ਜਾਪਦਾ ਹੈ ਕਿ ਇੰਜਣ ਟਰੈਕ ‘ਤੇ ਰੱਖੀ ਕਿਸੇ ਵਸਤੂ ਨਾਲ ਟਕਰਾਅ ਗਿਆ ਸੀ।
Related Posts
ਬਿਹਾਰ : ਘਰ ਦੀ ਕੰਧ ਡਿੱਗਣ ਨਾਲ 3 ਬੱਚਿਆਂ ਦੀ ਮੌਤ
ਨਵੀਂ ਦਿੱਲੀ, 2 ਜੁਲਾਈ (ਦਲਜੀਤ ਸਿੰਘ)- ਬਿਹਾਰ ਦੇ ਸੀਤਾਮਾੜੀ ਦੇ ਰੀਗਾ ਥਾਣਾ ਖੇਤਰ ਵਿਚ ਸ਼ੁੱਕਰਵਾਰ ਦੁਪਹਿਰ ਇਕ ਘਰ ਦੀ ਇੱਕ ਪੁਰਾਣੀ…
ਭਾਰਤੀ ਹਵਾਈ ਸੈਨਾ ਦੀ 90ਵੀਂ ਵਰ੍ਹੇਗੰਢ ਅੱਜ, ਚੰਡੀਗੜ੍ਹ ‘ਚ ਏਅਰ ਸ਼ੋਅ ਦੌਰਾਨ 84 ਫ਼ੌਜੀ ਦਿਖਾਉਣਗੇ ਆਪਣੇ ਜੋਸ਼
ਚੰਡੀਗੜ੍ਹ, 8 ਅਕਤੂਬਰ- ਭਾਰਤੀ ਹਵਾਈ ਸੈਨਾ ਦੀ 90ਵੀਂ ਵਰ੍ਹੇਗੰਢ ਅੱਜ ਚੰਡੀਗੜ੍ਹ ‘ਚ ਮਨਾਉਣ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਅੱਜ ਚੰਡੀਗੜ੍ਹ…
ਭਾਰਤ ਦਾ ਦੁਨੀਆ ਭਰ ‘ਚ ਡੰਕਾ, PM ਮੋਦੀ ਨੂੰ ਪਾਪੂਆ ਨਿਊ ਗਿਨੀ ਤੇ ਫਿਜੀ ਨੇ ਦਿੱਤਾ ਸਰਵਉੱਚ ਸਨਮਾਨ
ਇੰਟਰਨੈਸ਼ਨਲ ਡੈਸਕ- ਭਾਰਤ ਦਾ ਡੰਕਾ ਇਨ੍ਹੀਂ ਦਿਨੀਂ ਦੁਨੀਆ ‘ਚ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਈ ਦੇਸ਼ਾਂ ਨੇ…