ਚੰਡੀਗੜ੍ਹ, ਕਿਰਨ ਚੌਧਰੀ ਨੇ ਹਰਿਆਣਾ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਸਪੀਕਰ ਗਿਆਨ ਚੰਦ ਗੁਪਤਾ ਨੂੰ ਸੌਂਪ ਦਿੱਤਾ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਭਾਜਪਾ ਵੱਲੋਂ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਜਾ ਸਕਦਾ ਹੈ। ਕਿਰਨ ਚੌਧਰੀ ਨੇ ਆਪਣੀ ਧੀ ਸ਼ਰੂਤੀ ਨਾਲ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਜੂਨ ਵਿੱਚ ਆਮ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ। 69 ਸਾਲਾ ਕਿਰਨ ਤੋਸ਼ਾਮ ਤੋਂ ਮੌਜੂਦਾ ਵਿਧਾਇਕਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੀ ਨੂੰਹ ਹੈ।
ਕਿਰਨ ਚੌਧਰੀ ਨੇ ਹਰਿਆਣਾ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤਾ
