ਕੋਲਕਾਤਾ, ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕੀਤੀ ਹੈ। ਹਾਲ ਹੀ ਵਿੱਚ ਇਸੇ ਹਸਪਤਾਲ ਵਿੱਚ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲੀ ਸੀ। ਚਾਰ ਮੈਂਬਰੀ ਐੱਸਆਈਟੀ ਦੀ ਅਗਵਾਈ ਸਵਾਮੀ ਵਿਵੇਕਾਨੰਦ ਰਾਜ ਪੁਲੀਸ ਅਕੈਡਮੀ ਦੇ ਇੰਸਪੈਕਟਰ ਜਨਰਲ (ਆਈਜੀ) ਡਾਕਟਰ ਪ੍ਰਣਬ ਕੁਮਾਰ ਕਰਨਗੇ। ਪੱਛਮੀ ਬੰਗਾਲ ਦੇ ਗ੍ਰਹਿ ਵਿਭਾਗ ਵੱਲੋਂ 16 ਅਗਸਤ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਐੱਸਆਈਟੀ ਨੂੰ ਸਰਕਾਰੀ ਵਿਭਾਗਾਂ ਅਤੇ ਨਿੱਜੀ ਏਜੰਸੀਆਂ ਤੋਂ ਜਾਂਚ ਲਈ ਕੋਈ ਵੀ ਲੋੜੀਂਦਾ ਦਸਤਾਵੇਜ ਲੈਣ ਦੀ ਖੁੱਲ੍ਹ ਹੋਵੇਗੀ।
ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਸਿਟ ਕਾਇਮ ਕੀਤੀ
