ਸ੍ਰੀਨਗਰ, ਜੰਮੂ-ਕਸ਼ਮੀਰ ‘ਚ ਅੱਜ ਸਵੇਰੇ ਇਕ ਤੋਂ ਬਾਅਦ ਇਕ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਫ਼ੈਲ ਗਈ। ਭੂਚਾਲ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ। ਭੂਚਾਲ ਦਾ ਪਹਿਲਾ ਝਟਕਾ ਸਵੇਰੇ 6.45 ਵਜੇ ਮਹਿਸੂਸ ਕੀਤਾ ਗਿਆ। ਇਸ ਦੀ ਸ਼ਿੱਦਤ ਰਿਕਟਰ ਪੈਮਾਨੇ ‘ਤੇ 4.9 ਦਰਜ ਕੀਤੀ ਗਈ। ਪਹਿਲੇ ਭੂਚਾਲ ਦਾ ਕੇਂਦਰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਦਾ ਦੂਜਾ ਝਟਕਾ ਸਵੇਰੇ 6.52 ਵਜੇ ਮਹਿਸੂਸ ਕੀਤਾ ਗਿਆ, ਜਿਸ ਦੀ ਸ਼ਿੱਦਤ ਰਿਕਟਰ ਪੈਮਾਨੇ ‘ਤੇ 4.8 ਦਰਜ ਕੀਤੀ ਗਈ। ਦੂਜੇ ਭੂਚਾਲ ਦਾ ਕੇਂਦਰ ਵੀ ਬਾਰਾਮੂਲਾ ਵਿੱਚ ਸੀ ਅਤੇ ਇਹ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।
ਜੰਮੂ-ਕਸ਼ਮੀਰ ਦੇ ਬਾਰਾਮੂਲਾ ’ਚ ਭੂਚਾਲ ਦੇ ਲਗਾਤਾਰ ਦੋ ਝਟਕਿਆਂ ਕਾਰਨ ਦਹਿਸ਼ਤ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ
