ਚੰਡੀਗੜ੍ਹ : ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ । ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ ਤੱਕ ਚੱਲੇਗੀ। ਪ੍ਰਦਰਸ਼ਨੀ ਵਿੱਚ 65 ਪ੍ਰਤਿਭਾਸ਼ਾਲੀ ਫੋਟੋਗ੍ਰਾਫ਼ਰਾਂ ਦੁਆਰਾ 150 ਫੋਟੋਆਂ ਪੇਸ਼ ਕੀਤੀਆਂ ਗਈਆਂ ਹਨ, ਜੋ ਉਨਾਂ ਦੀ ਰਚਨਾਤਮਕ ਦ੍ਰਿਸ਼ਟੀ ਅਤੇ ਹੁਨਰ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ, ਫੋਟੋਗ੍ਰਾਫਰਾਂ ਨਾਲ ਰੂਬਰੂ ਹੋਏ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਸਾਰੇ ਫੋਟੋਗ੍ਰਾਫਰਾਂ ਨੂੰ ਵਧਾਈ ਦਿੱਤੀ ਅਤੇ ਇਸ ਕਲਾ ਵਿਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।
ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਚੀਮਾ ਵੱਲੋਂ ਪੰਜ ਫੋਟੋਗ੍ਰਾਫਰ ‘ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ
