ਰਈਆ : ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿਚ ਪੰਜਾਬ ਦੇ ਮਸਲਿਆਂ ’ਤੇ ਮੂਕ ਦਰਸ਼ਕ ਬਣੇ ਰਹੇ। ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ 26 ਦਸੰਬਰ, 2018 ਨੂੰ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਉਨ੍ਹਾਂ ਦੀ ਅਪੀਲ ਨਾਲ ਸਹਿਮਤ ਹੁੰਦਿਆ ਸੰਸਦ ਦੇ ਇਤਿਹਾਸ ‘ਚ ਪਹਿਲੀ ਵਾਰ ਸਤਿਕਾਰ ਵਜੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪੰਥ ਦੇ ਨਾਂ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ’ਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ : ਮੁੱਖ ਮੰਤਰੀ
