ਚੰਡੀਗੜ੍ਹ, ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰਨ ਲਈ ਅੱਜ ਭਾਰਤ ਬੰਦ ਨੂੰ ਪੰਜਾਬ ਅਤੇ ਹਰਿਆਣਾ ਭਰ ਵਿੱਚ ਬਹੁਤਾ ਹੁੰਗਾਰਾ ਨਹੀਂ ਮਿਲਿਆ। ਪੰਜਾਬ ਵਿੱਚ ਕੁਝ ਥਾਵਾਂ ’ਤੇ ਜਨਜੀਵਨ ਵਿੱਚ ਵਿਘਨ ਪਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਸਥਿਤੀ ਲਗਪਗ ਆਮ ਵਾਂਗ ਰਹੀ। ਬੈਂਕਿੰਗ ਸੇਵਾਵਾਂ ਅਤੇ ਵਿਦਿਅਕ ਸੰਸਥਾਵਾਂ ਅਤੇ ਵਪਾਰਕ ਅਦਾਰਿਆਂ ਦਾ ਸੰਚਾਲਨ ਆਮ ਸੀ। ਪੰਜਾਬ ਦੇ ਅਨੁਸੂਚਿਤ ਜਾਤੀ ਦੇ ਪ੍ਰਭਾਵ ਵਾਲੇ ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਭਾਰੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪੰਜਾਬ ਅਤੇ ਹਰਿਆਣਾ ਵਿੱਚ ਆਵਾਜਾਈ ਆਮ ਵਾਂਗ ਚੱਲ ਰਹੀ ਹੈ ਅਤੇ ਰਾਸ਼ਟਰੀ ਰਾਜ ਮਾਰਗਾਂ ਅਤੇ ਰੇਲ ਪਟੜੀਆਂ ‘ਤੇ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਦੇ ਬੈਠਣ ਦੀ ਕੋਈ ਰਿਪੋਰਟ ਨਹੀਂ ਹੈ। ਇਨ੍ਹਾਂ ਦੋਵਾਂ ਰਾਜਾਂ ਵਿੱਚ ਕਿਤੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਕੋਈ ਰਿਪੋਰਟ ਨਹੀਂ ਹੈ। ਐਮਰਜੰਸੀ ਮੈਡੀਕਲ ਸੇਵਾਵਾਂ ਨੂੰ ਨਾਕਾਬੰਦੀ ਤੋਂ ਛੋਟ ਦਿੱਤੀ ਗਈ ਸੀ। ‘ਖੱਬੀਆਂ ਪਾਰਟੀਆਂ, ਝਾਰਖੰਡ ਮੁਕਤੀ ਮੋਰਚਾ, ਕਾਂਗਰਸ, ਰਾਸ਼ਟਰੀ ਜਨਤਾ ਦਲ ਅਤੇ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਨੇ ਦੇਸ਼ ਵਿਆਪੀ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਭਾਰਤ ਬੰਦ ਦੇ ਸੱਦੇ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੱਠਾ ਹੁੰਗਾਰਾ
