ਠਾਣੇ, ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਵਿੱਚ ਦੋ ਬੱਚੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਖ਼ਿਲਾਫ਼ ਵਿਆਪਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਅੱਜ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਅਤੇ ਜ਼ਿਆਦਾਤਰ ਸਕੂਲ ਬੰਦ ਰਹੇ। ਮੰਗਲਵਾਰ ਨੂੰ ਪ੍ਰਦਰਸ਼ਨਾਂ ਦੌਰਾਨ ਰੇਲਵੇ ਸਟੇਸ਼ਨ ਅਤੇ ਬਦਲਾਪੁਰ ਦੇ ਹੋਰ ਹਿੱਸਿਆਂ ‘ਤੇ ਪਥਰਾਅ ਦੀਆਂ ਘਟਨਾਵਾਂ ‘ਚ ਘੱਟੋ-ਘੱਟ 17 ਪੁਲੀਸ ਕਰਮਚਾਰੀ ਅਤੇ ਲਗਪਗ 8 ਰੇਲਵੇ ਪੁਲੀਸ ਕਰਮਚਾਰੀ ਜ਼ਖਮੀ ਹੋ ਗਏ ਅਤੇ ਜਾਂਚਕਰਤਾਵਾਂ ਨੇ ਹਿੰਸਾ ਦੇ ਸਬੰਧ ‘ਚ 72 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅਦਾਲਤ ਨੇ ਮੁਲਜ਼ਮ ਦਾ ਪੁਲੀਸ ਰਿਮਾਂਡ 26 ਅਗਸਤ ਤੱਕ ਵਧਾ ਦਿੱਤਾ ਹੈ।
ਮਹਾਰਾਸ਼ਟਰ: ਬੱਚੀਆਂ ਦੇ ਸ਼ੋਸ਼ਣ ਖ਼ਿਲਾਫ਼ ਬਦਲਾਪੁਰ ’ਚ ਵਿਆਪਕ ਪ੍ਰਦਰਸ਼ਨਾਂ ਕਾਰਨ ਇੰਟਰਨੈੱਟ ਸੇਵਾਵਾਂ ਤੇ ਸਕੂਲ ਬੰਦ, ਮੁਲਜ਼ਮ ਦਾ 26 ਤੱਕ ਪੁਲੀਸ ਰਿਮਾਂਡ
