ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਯੂਕਰੇਨ ਵਿੱਚ ਚੱਲ ਰਹੇ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਨ ਲਈ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਪਹਿਲਾਂ ਕੀਤੀ ਗੱਲਬਾਤ ਨੂੰ ਅੱਗੇ ਵਧਾਉਣ ਦੇ ਮੌਕੇ ਦੀ ਉਡੀਕ ਕਰ ਰਹੇ ਹਨ। ਪੋਲੈਂਡ ਅਤੇ ਯੂਕਰੇਨ ਦੇ ਅਧਿਕਾਰਤ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਜਾਰੀ ਬਿਆਨ ‘ਚ ਪ੍ਰਧਾਨ ਮੰਤਰੀ ਨੇ ਜੰਗ ਪ੍ਰਭਾਵਿਤ ਖੇਤਰ ‘ਚ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਬਹਾਲੀ ਦੀ ਉਮੀਦ ਵੀ ਪ੍ਰਗਟਾਈ। ਸ੍ਰੀ ਮੋਦੀ ਰਾਸ਼ਟਰਪਤੀ ਜ਼ੇਲੈਂਸਕੀ ਦੇ ਸੱਦੇ ‘ਤੇ ਯੂਕਰੇਨ ਦਾ ਦੌਰਾ ਕਰ ਰਹੇ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਯੂਕਰੇਨ ਦਾ ਪਹਿਲਾ ਦੌਰਾ ਹੈ।
ਮੋਦੀ ਪੋਲੈਂਡ ਤੇ ਯੂਕਰੇਨ ਦੇ ਦੌਰੇ ’ਤੇ ਰਵਾਨਾ, ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤ
