ਜੈਤੋ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਓਲੰਪਿਕ ਖੇਡਾਂ ਪੈਰਿਸ ਵਿੱਚ ਮੈਡਲ ਜਿੱਤ ਕੇ ਆਉਣ ਵਾਲੇ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ 9.85 ਕਰੋੜ ਰੁਪਏ ਦੀ ਰਾਸ਼ੀ ਵੰਡ ਕੇ ਸਨਮਾਨਿਤ ਕੀਤਾ। ਮੌਕੇ ’ਤੇ ਹਾਜ਼ਰ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਪੈਰਾ ਓਲੰਪਿਕ ਖੇਡਾਂ ਪੈਰਿਸ ਵਿੱਚ 28 ਅਗਸਤ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਹਨਾਂ ਪੈਰਾ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 3 ਖਿਡਾਰੀਆਂ ਨੂੰ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ(Bhagwant Mann) ਨੇ 15-15 ਲੱਖ ਰੁਪਏ ਦੀ ਰਾਸ਼ੀ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ, ਪੈਰਾ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ 15-15 ਲੱਖ ਰੁਪਏ ਹੋਰ, ਗੋਲਡ ਮੈਡਲ ਜੇਤੂ ਨੂੰ 3 ਕਰੋੜ ਰੁਪਏ, ਸਿਲਵਰ ਮੈਡਲ ਜੇਤੂ ਨੂੰ 2 ਕਰੋੜ ਰੁਪਏ ਅਤੇ ਤਾਂਬੇ ਦੇ ਮੈਡਲ ਜੇਤੂ ਨੂੰ 1 ਕਰੋੜ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।
Related Posts
ਅਰਵਿੰਦ ਕੇਜਰੀਵਾਲ ਤੇ ਕੇ. ਕਵਿਤਾ ਨੂੰ ਅਦਾਲਤ ਤੋਂ ਝਟਕਾ, ਹੁਣ 7 ਮਈ ਤੱਕ ਵਧੀ ਦੋਵਾਂ ਦੀ ਨਿਆਂਇਕ ਹਿਰਾਸਤ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ…
ਪੰਜਾਬ ‘ਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਮਾਸਟਰਮਾਈਂਡ ਗ੍ਰਿਫ਼ਤਾਰ
ਖੰਨਾ- ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਮਾਸਟਰਮਾਈਂਡ ਗ੍ਰੰਥੀ ਨਿਕਲਿਆ। ਖੰਨਾ ਪੁਲਸ ਨੇ ਅੰਮ੍ਰਿਤਸਰ ਦੇ…
ਸਿੱਧੂ ਮੂਸੇਵਾਲਾ ਹੱਤਿਆ ਕਾਂਡ : ਮੋਗਾ ਦੇ ਕਸਬਾ ਧਰਮਕੋਟ ਨਜ਼ਦੀਕ ਮਿਲੀ ਹਤਿਆਰਿਆ ਵੱਲੋਂ ਵਰਤੀ ਕਾਰ
ਮੋਗਾ, 30 ਮਈ – ਸਿੱਧੂ ਮੂਸੇਵਾਲਾ ਹੱਤਿਆ ਕਾਂਡ ‘ਚ ਹਤਿਆਰਿਆ ਵੱਲੋਂ ਵਰਤੀ ਗਈ ਕਾਰ ਮੋਗਾ ਦੇ ਕਸਬਾ ਧਰਮਕੋਟ ਨਜ਼ਦੀਕ ਲਾਵਾਰਸ…