ਪਟਨਾ : ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਇਕ ਦਿਨ ਦੇ ਭਾਰਤ ਬੰਦ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਸ ਨੇ ਪਟਨਾ ‘ਚ ਲਾਠੀਚਾਰਜ ਕੀਤਾ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਦਾ ਪਿੱਛਾ ਕਰਦੇ ਹੋਏ ਉਹਨਾਂ ਦੀ ਕੁੱਟਮਾਰ ਕੀਤੀ। ਦਰਅਸਲ ਪਟਨਾ ‘ਚ ਬੁੱਧਵਾਰ ਨੂੰ ਪ੍ਰਦਰਸ਼ਨਕਾਰੀ ਮਹਿੰਦਰੂ ਤੋਂ ਡਾਕਬੰਗਲਾ ਚੌਰਾਹੇ ‘ਤੇ ਪਹੁੰਚੇ, ਜਿੱਥੇ ਪੁਲਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ ਪਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ।
ਭਾਰਤ ਬੰਦ ਦੌਰਾਨ ਪਟਨਾ ‘ਚ ਪੁਲਸ ਦਾ ਲਾਠੀਚਾਰਜ, ਪ੍ਰਦਰਸ਼ਨਕਾਰੀਆਂ ਨੂੰ ਦੌੜਾ-ਦੌੜਾ ਕੁੱਟਿਆ
