ਆਰਾ- ਦਲਿਤ-ਆਦਿਵਾਸੀ ਸੰਗਠਨਾਂ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਐੱਸਸੀ/ਐੱਸਟੀ) ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖਿਲਾਫ਼ ਅਤੇ ਇਸ ਨੂੰ ਪਲਟਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਭਾਰਤ ਬੰਦ ਦਾ ਅਸਰ ਬਿਹਾਰ ਵਿਚ ਵੀ ਵੇਖਣ ਨੂੰ ਮਿਲਿਆ। ਇੱਥੇ ਲੋਕ ਰੇਲਵੇ ਟਰੈੱਕ ‘ਤੇ ਉਤਰ ਆਏ ਅਤੇ ਉਨ੍ਹਾਂ ਨੇ ਰੇਲ ਨੂੰ ਰੋਕ ਕੇ ਜੰਮ ਕੇ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਰੋਕੀ ਰੇਲ, ਰੇਲਵੇ ਟਰੈੱਕ ਕੀਤਾ ਜਾਮ
