ਤਿਰੂਵਨੰਤਪੁਰਮ, ਮੁੰਬਈ ਤੋਂ ਆ ਰਹੀ ਏਅਰ ਇੰਡੀਆ ਦੀ ਉਡਾਣ ਦੇ ਬਾਥਰੂਮ ਵਿੱਚ ਬੰਬ ਦੀ ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਵੀਰਵਾਰ ਨੂੰ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਬਾਥਰੂਮ ’ਚ ਟਿਸ਼ੂ ਪੇਪਰ ‘ਤੇ ਲਿਖਿਆ ‘ਬੰਬ ਇਨ ਫਲਾਈਟ’ ਸੰਦੇਸ਼ ਮਿਲਣ ਤੋਂ ਬਾਅਦ ਏਟੀਸੀ ਨੂੰ ਖ਼ਤਰੇ ਬਾਰੇ ਸੂਚਿਤ ਕੀਤਾ। ਪੁਲੀਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਸਮੇਂ ਸੁਰੱਖਿਆ ਏਜੰਸੀਆਂ ਦੁਆਰਾ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਬੰਬ ਖੋਜ ਸਕੁਐਡ ਵੀ ਸ਼ਾਮਲ ਹੈ। ਸੂਤਰਾਂ ਨੇ ਕਿਹਾ ਕਿ ਫਲਾਈਟ ਵਿੱਚ ਯਾਤਰਾ ਕਰਨ ਵਾਲੇ ਯਾਤਰੀ ਇਸ ਸਮੇਂ ਆਪਣੇ ਸਾਮਾਨ ਦੀ ਡਿਲੀਵਰੀ ਹੋਣ ਦੀ ਉਡੀਕ ਕਰ ਰਹੇ ਹਨ। ਇਸ ਤੋਂ ਪਹਿਲਾਂ 135 ਯਾਤਰੀਆਂ ਨਾਲ ਇਹ ਉਡਾਣ ਸਵੇਰੇ 8 ਵਜੇ ਦੇ ਕਰੀਬ ਹਵਾਈ ਅੱਡੇ ‘ਤੇ ਸੁਰੱਖਿਅਤ ਰੂਪ ਨਾਲ ਉਤਰੀ ਅਤੇ ਉਸ ਨੂੰ ਆਈਸੋਲੇਸ਼ਨ ਵੇਅ ‘ਤੇ ਲਿਜਾਇਆ ਗਿਆ। ਯਾਤਰੀਆਂ ਨੂੰ ਫਲਾਈਟ ’ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।
Related Posts
Arvind Kejriwal ’ਤੇ ਹਮਲਾ ਕਰਨ ਦੀ ਕੋਸ਼ਿਸ਼ ਦਾ ਭਾਜਪਾ ’ਤੇ ‘ਆਪ’ ਦਾ ਦੋਸ਼
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ…
ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
ਲੁਧਿਆਣਾ, 23 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅੱਜ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ…
ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ, ਕੇਂਦਰੀ ਬਜਟ 1 ਫਰਵਰੀ ਨੂੰ
ਨਵੀਂ ਦਿੱਲੀ, 14 ਜਨਵਰੀ (ਬਿਊਰੋ)- ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਹਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ…