ਨਵੀਂ ਦਿੱਲੀ, ਦਿੱਲੀ ਪੁਲੀਸ ਨੇ ਵੀਰਵਾਰ ਨੂੰ ਝਾਰਖੰਡ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ 14 ਜਣਿਆਂ ਨੂੰ ਹਿਰਾਸਤ ਵਿੱਚ ਲੈ ਕੇ ਅਲ-ਕਾਇਦਾ ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਮਿਲਣ ਤੋਂ ਬਾਅਦ ਰਾਜਾਂ ਦੇ ਪੁਲੀਸ ਬਲਾਂ ਦੇ ਨਾਲ ਇੱਕ ਆਪਰੇਸ਼ਨ ਚਲਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਥਿਆਰ, ਗੋਲਾ ਬਾਰੂਦ ਅਤੇ ਦਸਤਾਵੇਜ਼ ਬਰਾਮਦ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।
ਦਿੱਲੀ ਪੁਲੀਸ ਵੱਲੋਂ ਅਲ-ਕਾਇਦਾ ਦੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼
