ਚੰਡੀਗੜ੍ਹ – 15 ਅਗਸਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਅਤੇ ਬੇਅਦਬੀ ਦੀ ਘਟਨਾ ਨੂੰ ਪੁਲਸ ਵੱਲੋਂ ਸੁਲਝਾ ਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ, ਸੀਨੀਅਰ ‘ਆਪ’ ਆਗੂ ਦੀਪਕ ਬਾਲੀ ਅਤੇ ਨੀਲ ਗਰਗ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਪੰਜਾਬ ਪੁਲਸ ਦੀ ਪਿੱਠ ਥਾਪੜੀ ਹੈ। ਉਨ੍ਹਾਂ ਕਿਹਾ ਕਿ ਇੰਨੇ ਘੱਟ ਸਮੇਂ ਵਿਚ ਪੰਜਾਬ ਪੁਲਸ ਨੇ ਇਹ ਮਾਮਲਾ ਸੁਲਝਾ ਕੇ ਨਵਾਂ ਕੀਰਤੀਮਾਨ ਸਥਾਪਤ ਕਰ ਦਿੱਤਾ ਹੈ।
ਬੇਅਦਬੀ ਮਾਮਲਾ ਸੁਲਝਣ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ
