Jammu-Kashmir ‘ਚ ਇਕੱਠੇ ਚੋਣ ਲੜਨਗੇ ਨੈਸ਼ਨਲ ਕਾਨਫਰੰਸ ਤੇ ਕਾਂਗਰਸ, Farooq Abdullah ਨੇ ਗਠਜੋੜ ਦਾ ਕੀਤਾ ਐਲਾਨ

ਜੰਮੂ-ਕਸ਼ਮੀਰ (Jammu and Kashmir) ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ (announces) ਹੋ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਸੂਬੇ ‘ਚ ਚੋਣ (elections) ਤਿਆਰੀਆਂ ਨੂੰ ਲੈ ਕੇ ਬੁੱਧਵਾਰ ਨੂੰ ਸ਼੍ਰੀਨਗਰ ਪਹੁੰਚੇ।

ਮਲਿਲਕਾਰਜੁਨ ਖੜਗੇ (Mallikarjun Kharge) ਅਤੇ ਰਾਹੁਲ ਗਾਂਧੀ (Rahul Gandhi) ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨੈਸ਼ਨਲ ਕਾਨਫਰੰਸ (National Conference) ਦੇ ਨੇਤਾ ਫਾਰੂਕ ਅਬਦੁੱਲਾ (Farooq Abdullah) ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਐਨਸੀ ਪ੍ਰਧਾਨ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (assembly elections) ਵਿੱਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਮਿਲ ਕੇ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨਗੀਆਂ।

ਮੀਟਿੰਗ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ, ਅਸੀਂ ਅਤੇ ਕਾਂਗਰਸ ਇਕੱਠੇ ਹਾਂ। ਮਾਕਪਾ ਵੀ ਸਾਡੇ ਨਾਲ ਜੁੜੀ ਹੋਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਸਾਡੇ ਲੋਕ (ਐਨਸੀ ਆਗੂ) ਵੀ ਸਾਡੇ ਨਾਲ ਹਨ। ਸਾਨੂੰ ਭਰੋਸਾ ਹੈ ਕਿ ਅਸੀਂ ਇਹ ਚੋਣ ਜਿੱਤਾਂਗੇ। ਜੰਮੂ-ਕਸ਼ਮੀਰ ਦੇ ਲੋਕ ਕਈ ਸਾਲਾਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ।

Leave a Reply

Your email address will not be published. Required fields are marked *