ਚੰਡੀਗੜ੍ਹ : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੂੰ ਸੇਬੀ ਦੇ ਦਫ਼ਤਰ ਵੱਲ ਮਾਰਚ ਕਰਨ ਤੋਂ ਪੁਲਸ ਨੇ ਬੈਰੀਕੇਡ ਲਾ ਕੇ ਰੋਕ ਲਿਆ। ਕਾਂਗਰਸ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਜਦੋਂ ਕਾਂਗਰਸੀ ਆਗੂਆਂ ਨੂੰ ਅੱਗੇ ਵੱਧਣ ਤੋਂ ਪੁਲਸ ਨੇ ਰੋਕਿਆ ਤਾਂ ਕਾਂਗਰਸੀ ਵਰਕਰਾਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਪੁਲਸ ਨੇ ਕੁੱਝ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਢ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ ‘ਚ ਅੱਜ ਪੰਜਾਬ ਕਾਂਗਰਸ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਲਗਭਗ ਸਾਰੇ ਰਾਜਾਂ ਵਿਚ ਪ੍ਰਦਰਸ਼ਨ ਪਹਿਲਾਂ ਹੀ ਤੈਅ ਹਨ।