ਕੇਪ ਕੈਨਵਰਲ, ਅਮਰੀਕਾ ਦੀ ਪੁਲਾੜ ਏਜੰਸੀ ‘ਨੈਸ਼ਨਲ ਐਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ’ (ਨਾਸਾ) ਇਸ ਹਫਤੇ ਦੇ ਅੰਤ ਵਿੱਚ ਫੈਸਲਾ ਕਰੇਗੀ ਕਿ ਕੀ ਬੋਇੰਗ ਦੇ ਨਵੇਂ ਕੈਪਸੂਲ ਦੀ ਵਰਤੋਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈਐੱਸਐੱਸ) ਤੋਂ ਸੁਨੀਤਾ ਵਿਲੀਅਮਜ਼ ਸਮੇਤ ਦੋ ਪੁਲਾੜ ਯਾਤਰੀਆਂ ਦੀ ਵਾਪਸੀ ਲਈ ਕੀਤੀ ਜਾਵੇ ਜਾਂ ਨਾ। ਕੀ ਇਹ ਉਨ੍ਹਾਂ ਲਈ ਸੁਰੱਖਿਅਤ ਹੈ ਜਾਂ ਨਹੀਂ। ਇਹ ਦੋਵੇਂ ਜੂਨ ਤੋਂ ਧਰਤੀ ‘ਤੇ ਵਾਪਸ ਆਉਣ ਦੀ ਉਡੀਕ ਕਰ ਰਹੇ ਹਨ। ਨਾਸਾ ਦੇ ਪ੍ਰਸ਼ਾਸਕ ਬਿਲ ਨੈਲਸਨ ਅਤੇ ਹੋਰ ਉੱਚ ਅਧਿਕਾਰੀ ਸ਼ਨਿਚਰਵਾਰ ਨੂੰ ਮਿਲਣਗੇ, ਜਿਸ ਤੋਂ ਬਾਅਦ ਇਸ ਸਬੰਧ ‘ਚ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੇ 5 ਜੂਨ ਨੂੰ ਬੋਇੰਗ ਦੇ ਸਟਾਰਲਾਈਨਰ ਵਿੱਚ ਪੁਲਾੜ ਵਿੱਚ ਉਡਾਣ ਭਰੀ ਸੀ। ਇਸ ਟੈਸਟ ਫਲਾਈਟ ਦੌਰਾਨ ਥਰਸਟਰ ਖ਼ਰਾਬ ਹੋ ਗਿਆ ਅਤੇ ਹੀਲੀਅਮ ਲੀਕ ਹੋਣ ਕਾਰਨ ਨਾਸਾ ਨੇ ਕੈਪਸੂਲ ਨੂੰ ਸਟੇਸ਼ਨ ’ਤੇ ਖੜ੍ਹਾ ਦਿੱਤਾ। ਸਪੇਸਐਕਸ ਪੁਲਾੜ ਯਾਤਰੀਆਂ ਨੂੰ ਵਾਪਸ ਲਿਆ ਸਕਦਾ ਹੈ ਪਰ ਇਸ ਲਈ ਉਨ੍ਹਾਂ ਨੂੰ ਅਗਲੇ ਸਾਲ ਫਰਵਰੀ ਤੱਕ ਉੱਥੇ ਰਹਿਣਾ ਹੋਵੇਗਾ। ਉਨ੍ਹਾਂ ਨੇ ਸਟੇਸ਼ਨ ‘ਤੇ ਪਹੁੰਚਣ ਤੋਂ ਇਕ-ਦੋ ਹਫ਼ਤੇ ਬਾਅਦ ਵਾਪਸ ਆਉਣਾ ਸੀ।
Related Posts
ਅਮਰੀਕਾ: ਮਿਸੌਰੀ ‘ਚ ਤੂਫ਼ਾਨ ਨੇ ਮਚਾਈ ਤਬਾਹੀ, 5 ਲੋਕਾਂ ਦੀ ਮੌਤ
ਗਲੇਨ ਐਲਨ/ਅਮਰੀਕਾ – ਅਮਰੀਕਾ ਦੇ ਦੱਖਣ-ਪੂਰਬੀ ਮਿਸੌਰੀ ਵਿਚ ਬੁੱਧਵਾਰ ਤੜਕੇ ਆਏ ਭਿਆਨਕ ਤੂਫਾਨ ਨਾਲ 5 ਲੋਕਾਂ ਦੀ ਮੌਤ ਹੋ ਗਈ।…
ਮੋਹਾਲੀ ਟੈਸਟ ਭਾਰਤੀ ਟੀਮ ਮਜ਼ਬੂਤ ਸਥਿਤੀ ਚ
ਮੋਹਾਲੀ 5 ਮਾਰਚ- ਭਾਰਤ ਬਨਾਮ ਸ੍ਰੀਲੰਕਾ ਮੈਚ ਦੇ ਅੱਜ ਦੂਜੇ ਦਿਨ ਭਾਰਤੀ ਕ੍ਰਿਕਟ ਟੀਮ ਦਾ ਦਬਦਬਾ ਰਿਹਾ। ਭਾਰਤੀ ਟੀਮ ਨੇ…
ਇੰਡੋਨੇਸ਼ੀਆ ‘ਚ ਭੂਚਾਲ ਕਾਰਨ 162 ਲੋਕਾਂ ਦੀ ਮੌਤ, ਸੈਂਕੜੇ ਜ਼ਖ਼ਮੀ
ਸਿਆਨਜੂਰ- ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿਚ ਸੋਮਵਾਰ ਨੂੰ ਆਏ ਜ਼ਬਰਦਸਤ ਭੂਚਾਲ ਕਾਰਨ ਕਈ ਘਰ ਢਹਿ ਗਏ। ਭੂਚਾਲ ਨਾਲ ਸਬੰਧਤ…