ਧਾਰੀਵਾਲ, ਥਾਣਾ ਧਾਰੀਵਾਲ ਅਧੀਨ ਪਿੰਡ ਸਿੰਘਪੁਰਾ ਵਿੱਚ ਬਿਮਾਰ ਨੌਜਵਾਨ ਲਈ ਦੁਆ ਕਰਨ ਆਏ ਦੋ ਵਿਅਕਤੀਆਂ ਅਤੇ ਸਾਥੀਆਂ ਵਲੋਂ ਭੂਤ ਕੱਢਣ ਦੇ ਨਾਮ ’ਤੇ ਕਾਫੀ ਮਾਰ-ਕੁੱਟ ਕਰਕੇ ਨੌਜਵਾਨ ਨੂੰ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਸੈਮੂਅਲ ਮਸੀਹ (30) ਪੁੱਤਰ ਮੰਗਾ ਮਸੀਹ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਛੋਟੇ ਬੱਚੇ ਹਨ। ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਪਿੰਡ ਦੇ ਕਬਰਸਤਾਨ ਵਿੱਚ ਦਫ਼ਨਾ ਦਿੱਤਾ। ਇਸ ਬਾਰੇ ਇਤਲਾਹ ਮਿਲਣ ’ਤੇ ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਪੁਲੀਸ ਪਾਰਟੀ ਸਮੇਤ ਪਿੰਡ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਦੀ ਮਾਤਾ ਨੇ ਦੱਸਿਆ ਉਸ ਦਾ ਲੜਕਾ ਸੈਮੂਅਲ ਮਸੀਹ ਬਿਮਾਰ ਸੀ। ਪਰਿਵਾਰ ਵਲੋਂ ਦੁਆ ਕਰਨ ਵਾਸਤੇ ਬੁਲਾਉਣ ’ਤੇ ਜੈਕਬ ਮਸੀਹ ਉਰਫ ਜੱਕੀ ਵਾਸੀ ਸੰਘਰ ਕਲੋਨੀ ਅਤੇ ਬਲਜੀਤ ਸਿੰਘ ਉਰਫ ਸੋਨੂੰ ਵਾਸੀ ਸੁਚੈਨੀਆਂ ਉਨ੍ਹਾਂ ਦੇ ਘਰ 21 ਅਗਸਤ ਨੂੰ ਰਾਤ ਕਰੀਬ 10 ਵਜੇ ਆਏ ਅਤੇ ਬਾਅਦ ਵਿੱਚ ਉਨ੍ਹਾਂ ਨੇ 7-8 ਹੋਰ ਵਿਅਕਤੀਆਂ ਨੂੰ ਬੁਲਾ ਲਿਆ, ਜਿਨ੍ਹਾਂ ਨੇ ਸੈਮੂਅਲ ਮਸੀਹ ਦੀ ਭੂਤ ਕੱਢਣ ਦੇ ਨਾਮ ’ਤੇ ਕਾਫੀ ਮਾਰ ਕੁਟਾਈ ਕੀਤੀ ਅਤੇ ਉਸ ਨੂੰ ਮੰਜੇ ’ਤੇ ਪਾ ਕੇ ਚਲੇ ਗਏ। ਪਰਿਵਾਰਕ ਮੈਂਬਰਾਂ ਜਦੋਂ ਦੇਖਿਆ ਤਾਂ ਉਸ ਦੀ ਮੌਤ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ 22 ਅਗਸਤ ਨੂੰ ਉਸਦੀ ਲਾਸ਼ ਪਿੰਡ ਦੇ ਕਬਰਸਤਾਨ ਵਿੱਚ ਦਫਨਾ ਦਿੱਤੀ। ਪੁਲੀਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨ ਅਨੁਸਾਰ ਜੈਕਬ ਮੀਸਹ, ਬਲਜੀਤ ਸਿੰਘ ਅਤੇ 7-8 ਹੋਰ ਨਾਮਲੂਮ ਵਿਅਕਤੀਆਂ ਵਿਰੁੱਧ ਧਾਰਾ 105, 190, 191(3) ਬੀਐੱਨਐੱਸ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
Related Posts
ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਘਰ-ਘਰ ਜਾ ਕੇ ਕੀਤਾ ਪ੍ਰਚਾਰ
ਖਰੜ, 12 ਜਨਵਰੀ (ਬਿਊਰੋ)- ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਘਰ-ਘਰ ਜਾ ਕੇ ਪ੍ਰਚਾਰ ਕੀਤਾ।…
ਵੱਡੀ ਖ਼ਬਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ FIR ਦਰਜ
ਚੰਡੀਗੜ੍ਹ, 21 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।…
ਸ. ਇਕਬਾਲ ਸਿੰਘ ਲਾਲਪੁਰਾ ਮੁੜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਨੂਰਪੁਰਬੇਦੀ, 13 ਅਪ੍ਰੈਲ (ਬਿਊਰੋ)- ਕੇਂਦਰ ਸਰਕਾਰ ਵਲੋਂ ਰੂਪਨਗਰ ਜ਼ਿਲ੍ਹੇ ਨਾਲ ਸੰਬੰਧਿਤ ਸਾਬਕਾ ਪੁਲਿਸ ਅਧਿਕਾਰੀ ਸ : ਇਕਬਾਲ ਸਿੰਘ ਲਾਲਪੁਰਾ ਨੂੰ…