ਨਵੀਂ ਦਿੱਲੀ, ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਅਤੇ ਛੇ ਹੋਰਾਂ ਦੇ ਝੂਠ ਦਾ ਪਤਾ ਲਗਾਉਣ ਦੇ ਟੈਸਟ ਅੱਜ ਸ਼ੁਰੂ ਹੋਏ। ਜੇਲ੍ਹ ’ਚ ਬੰਦ ਮੁੱਖ ਮੁਲਜ਼ਮ ਸੰਜੇ ਰਾਏ ਦਾ ਪੋਲੀਗ੍ਰਾਫ਼ ਟੈਸਟ ਜੇਲ੍ਹ ’ਚ ਹੀ ਹੋ ਰਿਹਾ ਹੈ ਤੇ ਬਾਕੀ ਛੇ ਜਣਿਆਂ, ਜਿਨ੍ਹਾਂ ਵਿੱਚ ਸਾਬਕਾ ਡਿਊਟੀ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਘਟਨਾ ਵਾਲੀ ਰਾਤ ਮੌਜੂਦ ਚਾਰ ਡਾਕਟਰਾਂ ਅਤੇ ਇੱਕ ਸਿਵਲ ਵਾਲੰਟੀਅਰ ਸ਼ਾਮਲ ਹਨ, ਦਾ ਟੈਸਟ ਏਜੰਸੀ ਦੇ ਦਫਤਰ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐੱਫਐੱਸਐੱਲ) ਤੋਂ ਪੋਲੀਗ੍ਰਾਫ਼ ਮਾਹਿਰਾਂ ਦੀ ਟੀਮ ਇਹ ਟੈਸਟ ਕਰਨ ਲਈ ਕੋਲਕਾਤਾ ਪੁੱਜੀ ਹੈ।
Related Posts
ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਪੁਲਸ ਕਾਂਸਟੇਬਲ ਸ਼ਹੀਦ
ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸ਼ੁੱਕਰਵਾਰ ਸਵੇਰੇ ਅੱਤਵਾਦੀ ਹਮਲੇ ‘ਚ ਇਕ ਪੁਲਸ ਕਾਂਸਟੇਬਲ ਸ਼ਹੀਦ ਹੋ ਗਿਆ। ਕਸ਼ਮੀਰ…
Punjab School Holiday : ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਸਰਕਾਰ ਨੇ ਵਧ ਰਹੀ ਠੰਢ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਦੇ ਹਿੱਤ ਵਿਚ ਫੈਸਲਾ ਲੈਂਦੇ ਹੋਏ ਇਸ ਵਾਰ…
ਪਾਣੀ ਦੇ ਰੇਟ ‘ਤੇ ਹੱਲਾ ਬੋਲ : ‘ਆਪ’ ਦਾ ਚੰਡੀਗੜ੍ਹ ‘ਚ ਜ਼ੋਰਦਾਰ ਪ੍ਰਦਰਸ਼ਨ, ਪੁਲਿਸ ਨਾਲ ਭਿੜੇ ‘ਆਪ’ ਵਰਕਰ
ਚੰਡੀਗੜ੍ਹ, 5 ਅਪ੍ਰੈਲ (ਬਿਊਰੋ)- ਲਗਾਤਾਰ ਵੱਧ ਰਹੀ ਮਹਿੰਗਾਈ ਤੇ ਪਾਣੀ ਦੇ ਰੇਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ…