ਗਿੱਦੜਬਾਹਾ : ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੋਮਵਾਰ ਨੂੰ ਗਿੱਦੜਬਾਹਾ ਦੇ ਮਲੋਟ ਰੋਡ ‘ਤੇ ਸਥਿਤ ਲੀਲਾ ਰਾਇਲ ਵਿਖੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਕੀਤੀ। ਡਿੰਪੀ ਢਿੱਲੋਂ ਇੱਥੇ ਆਪਣੇ ਸਮਰਥਕਾਂ ਨਾਲ ਅੱਗੇ ਦੀ ਯੋਜਨਾ ਬਾਰੇ ਗੱਲਬਾਤ ਕੀਤੀ। ਢਿੱਲੋਂ ਨੇ ਕੁਝ ਸਮਾਂ ਆਪਣੇ ਸਮਰਥਕਾਂ ਨੂੰ ਸੰਬੋਧਨ ਵੀ ਕੀਤਾ।
ਡਿੰਪੀ ਢਿੱਲੋਂ ਵੱਲੋਂ ਬੁਲਾਈ ਗਈ ਵਰਕਰ ਮੀਟਿੰਗ ਵਿੱਚ ਜਦੋਂ ਸਾਰੇ ਵਰਕਰਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਜਾਣ ਲਈ ਕਿਹਾ ਤਾਂ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਨਾਲ ਗੱਲ ਕਰਨਗੇ। ਜੇਕਰ ਉਹ ਉਨ੍ਹਾਂ ਦੀਆਂ ਸ਼ਰਤਾਂ ਮੰਨਣ ਲਈ ਤਿਆਰ ਹਨ ਤਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ।
ਦੂਜੇ ਪਾਸੇ ਸੁਖਬੀਰ ਬਾਦਲ ਨੇ ਗਿੱਦੜਬਾਹਾ ਦੇ ਸੀਨੀਅਰ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਪਿੰਡ ਬਾਦਲ ਵਿਖੇ ਆਪਣੇ ਘਰ ਬੁਲਾਈ ਹੈ । ਦੱਸਿਆ ਜਾ ਰਿਹਾ ਹੈ ਕਿ ਪਿੰਡ ਬਾਦਲ ‘ਚ 50 ਦੇ ਕਰੀਬ ਅਕਾਲੀ ਆਗੂ ਤੇ ਵਰਕਰ ਬਾਦਲ ਨਿਵਾਸ ਪਹੁੰਚੇ ਹਨ, ਜਿਨ੍ਹਾਂ ਨਾਲ ਸੁਖਬੀਰ ਬਾਦਲ ਗਿੱਦੜਬਾਹਾ ਹਲਕੇ ਬਾਰੇ ਗੱਲਬਾਤ ਕਰਨਗੇ।