ਜਲੰਧਰ, ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਦਕੋਹਾ ਫਾਟਕ ਜਲੰਧਰ ਨੇੜੇ ਕਾਰ (ਡੀਐੱਲ10-ਸੀਐੱਚ-4277) ਨੂੰ ਦੇਖਿਆ। ਕਾਰ ਨੂੰ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਸੀ, ਜੋ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵੇਚਦਾ ਹੈ। ਪੁਲੀਸ ਨੇ ਤਲਾਸ਼ੀ ਲੈਣ ’ਤੇ ਕਾਰ ’ਚੋਂ 3.5 ਕਿਲੋ ਅਫੀਮ ਬਰਾਮਦ ਕੀਤੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ। ਥਾਣਾ ਕੈਂਟ ਸੀਪੀ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਤਫ਼ਤੀਸ਼ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਕਾਬੂ ਕਰ ਲਿਆ, ਜੋ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਪੁਲੀਸ ਨੇ ਮਾਨ ਸਿੰਘ ਕੋਲੋਂ ਸੱਤ ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਾਰ ਐੱਚਆਰ51-ਬੀਡੀ-7860) ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਜਲੰਧਰ: ਪੁਲੀਸ ਨੇ ਅੰਤਰ-ਰਾਜੀ ਨਸ਼ਾ ਤਸਕਰ ਗਰੋਹ ਦਾ ਪਰਦਾਫਾਸ਼ ਕਰਕੇ 10 ਕਿਲੋ ਤੋਂ ਵੱਧ ਅਫੀਮ ਸਣੇ 2 ਕਾਬੂ ਕੀਤੇ
