ਨਵੀਂ ਦਿੱਲੀ, ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ। ਪਾਰਟੀ ਨੇ ਕਿਹਾ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮਗਰੋਂ ਪਾਰਟੀ ਨੇ 15 ਉਮੀਦਵਾਰਾਂ ਦੀ ਤਾਜ਼ਾ ਸੂਚੀ ਜਾਰੀ ਕੀਤੀ। ਇਸ ਤੋਂ ਪਹਿਲਾਂ ਅੱਜ ਸਵੇਰੇ ਭਾਜਪਾ ਨੇ ਜੰਮੂ-ਕਸ਼ਮੀਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਸੀ। ਸ੍ਰੀ ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੌਜੂਦ ਸਨ। ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ 18, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿੱਚ ਕੁੱਲ 90 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ 7 ਸੀਟਾਂ ਅਨੁਸੂਚਿਤ ਜਾਤੀਆਂ ਲਈ ਅਤੇ 9 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।
Related Posts
ਹਰਦਿਆਲ ਸਿੰਘ ਹੈਪੀ ਮਾਨ ਅਲਬਰਟਾ ਦੀ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤ
ਕੈਲਗਰੀ, 10 ਨਵੰਬਰ – ਅਲਬਰਟਾ ਸੂਬੇ ਦੀ ਮੁੱਖ ਮੰਤਰੀ ਡੈਨੀਅਲ ਸਮਿਥ ਨੇ ਕੈਲਗਰੀ ਵਾਸੀ ਪੰਜਾਬੀ ਮੂਲ ਦੀ ਨਾਮਵਰ ਸਖ਼ਸੀਅਤ ਹਰਦਿਆਲ…
ਚੰਡੀਗੜ੍ਹ ‘ਚ ਕੋੋਰੋਨਾ ਨਿਯਮਾਂ ‘ਚ ਹੋਰ ਢਿੱਲ ਦੌਰਾਨ 7 ਜੁਲਾਈ ਤੋਂ ਖੁੱਲ੍ਹ ਸਕਣਗੇ
ਚੰਡੀਗੜ੍ਹ, 6 ਜੁਲਾਈ (ਦਲਜੀਤ ਸਿੰਘ)- ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗਲਵਾਰ ਨੂੰ 7 ਜੁਲਾਈ ਤੋਂ ਕੋਵਿਡ ਨਿਯਮਾਂ ਵਿਚ ਨਵੀਂ ਢਿੱਲ ਦੇਣ ਦਾ…
ਨਾਜਾਇਜ਼ ਕਬਜਿਆਂ ਨੂੰ ਲੈ ਕੇ ਪੁਲਿਸ ਅਤੇ ਕਿਸਾਨ ਯੂਨੀਅਨ ਵਿਚਕਾਰ ਝੜਪ
ਭਵਾਨੀਗੜ੍ਹ, 5 ਅਗਸਤ :- ਭਵਾਨੀਗੜ੍ਹ ਨੇੜੇ ਘਰਾਚੋਂ ਵਿਖੇ ਨਾਜਾਇਜ਼ ਕਬਜਿਆਂ ਨੂੰ ਲੈ ਕੇ ਪੁਲਿਸ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ…