ਨਵੀਂ ਦਿੱਲੀ, ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਅਗਲੀ ਮੀਟਿੰਗ 29 ਅਗਸਤ ਨੂੰ ਕੌਮੀ ਰਾਜਧਾਨੀ ਵਿੱਚ ਹੋਣੀ ਹੈ। ਮੀਟਿੰਗ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਚਰਚਾ ਕੀਤੀ ਜਾਵੇਗੀ। ਕੇਂਦਰੀ ਚੋਣ ਕਮੇਟੀ ਦੀ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸੰਗਠਨ ਦੇ ਜਨਰਲ ਸਕੱਤਰ ਬੀਐਲ ਸੰਤੋਸ਼, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਅਤੇ ਹੋਰ ਮੈਂਬਰ ਵੀ ਸ਼ਾਮਲ ਹੋਣਗੇ। ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ‘ਚ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ 90 ਸੀਟਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਲਗਪਗ ਤੈਅ ਹੋ ਚੁੱਕੇ ਹਨ। ਇਸ ਵਾਰ ਨਵੇਂ ਚਿਹਰਿਆਂ ਦੇ ਨਾਲ-ਨਾਲ ਜੇਤੂ ਉਮੀਦਵਾਰ ਨੂੰ ਵੀ ਚੋਣਾਂ ਲੜਨ ਦਾ ਮੌਕਾ ਮਿਲ ਸਕਦਾ ਹੈ। ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਦੇ ਨਾਵਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ 90 ਸੀਟਾਂ ਲਈ ਵੋਟਿੰਗ 1 ਅਕਤੂਬਰ ਨੂੰ ਹੋਵੇਗੀ। ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।
Related Posts
ਦਿੱਲੀ ‘ਚ ਵਿਨੇਸ਼ ਫੋਗਾਟ ਦਾ ਸਵਾਗਤ ਕਰਦੇ ਹੋਏ ‘ਤਿਰੰਗਾ’ ਦੇ ਪੋਸਟਰ ‘ਤੇ ਖੜ੍ਹੇ ਨਜ਼ਰ ਆਏ ਬਜਰੰਗ ਪੂਨੀਆ, ਹੋਈ ਸਖ਼ਤ ਆਲੋਚਨਾ
ਭਾਰਤੀ ਪਹਿਲਵਾਨ ਬਜਰੰਗ ਪੂਨੀਆ 17 ਅਗਸਤ, ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਨੇਸ਼ ਫੋਗਾਟ ਦਾ…
ਪੰਜਾਬ ਯੂਨੀਵਰਸਿਟੀ ਦਾ ਲਗਭਗ 1,000 ਕਰੋੜ ਦਾ ਬਜਟ ਪਾਸ
ਚੰਡੀਗੜ੍ਹ, 12 ਮਾਰਚ (ਬਿਊਰੋ)- ਪੰਜਾਬ ਯੂਨੀਵਰਸਿਟੀ (ਪੀ. ਯੂ.) ਵਿਚ ਬੋਰਡ ਆਫ ਫਾਇਨਾਂਸ ਦੀ ਹੋਈ ਬੈਠਕ ਵਿਚ ਸੈਸ਼ਨ-2022-23 ਵਿਚ ਸ਼ੁੱਕਰਵਾਰ 1 ਹਜ਼ਾਰ…
Bikram Majithia ਦੀਆਂ ਵਧੀਆਂ ਮੁਸ਼ਕਲਾਂ
ਚੰਡੀਗੜ੍ਹ : ਸੂਬੇ ਦੇ ਬਹੁਚਰਚਿਤ ਡਰੱਗ ਤਸਕਰੀ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ (Akali Dal)ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ…