ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਦੀ ਫਿਲਮ ਐਮਰਜੈਂਸੀ (Film Emergency) ਨੂੰ ਲੈ ਕੇ ਚੱਲ ਰਿਹਾ ਵਿਵਾਦ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab & Haryana High Court) ‘ਚ ਪਹੁੰਚ ਗਿਆ ਹੈ। ਫਿਲਮ ‘ਤੇ ਪਾਬੰਦੀ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਨਾਲ ਹੀ ਸੈਂਸਰ ਬੋਰਡ ਦੇ ਸਰਟੀਫਿਕੇਟ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਕੰਗਨਾ ਰਣੌਤ ਦੀ Emergency ਦਾ ਵਿਵਾਦ ਪੁੱਜਾ ਪੰਜਾਬ-ਹਰਿਆਣਾ ਹਾਈ ਕੋਰਟ, ਫਿਲਮ ‘ਤੇ ਰੋਕ ਲਈ ਪਟੀਸ਼ਨ ਦਾਇਰ
