ਬੇਅੰਤ ਸਿੰਘ ਹੱਤਿਆ ਕਾਂਡ : ਦੋਸ਼ੀ ਭਿਓਰਾ ਦੀ ਜੇਲ੍ਹ ਤੋਂ ਰਿਹਾਈ ਦੀ ਅਰਜ਼ੀ ਖ਼ਾਰਜ,ਪ੍ਰਸ਼ਾਸਨ ਨੇ ਕੀਤਾ ਸਜ਼ਾ ਖਤਮ ਕਰਨ ਤੋਂ ਇਨਕਾਰ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਓਰਾ ਦੀ ਸਜ਼ਾ ਖ਼ਤਮ ਕਰਨ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਇਨਕਾਰ ਕਰ ਦਿੱਤਾ ਹੈ। ਇਸ ਕਾਰਨ ਜ਼ਿਲ੍ਹਾ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। 31 ਅਗਸਤ 1995 ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ ਸਿਵਿਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ’ਚ ਹੱਤਿਆ ਕਰ ਦਿੱਤੀ ਗਈ ਸੀ।

ਇਸ ਵਾਰਦਾਤ ਨੂੰ ਅੱਤਵਾਦੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਅੰਜਾਮ ਦਿੱਤਾ ਸੀ। ਪੁਲਿਸ ਨੇ ਭਿਓਰਾ ਦੇ ਨਾਲ ਉਸ ਦੇ ਸਾਥੀਆਂ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਸਮੇਤ ਕਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਭਿਓਰਾ 1997 ਤੋਂ ਜੇਲ੍ਹ ’ਚ ਹਨ।

ਉਸ ਨੇ ਜੇਲ੍ਹ ਤੋਂ ਰਿਹਾਈ ਲਈ ਅਰਜ਼ੀ ਦਾਖ਼ਲ ਕੀਤੀ ਸੀ ਪਰ ਉਸ ’ਤੇ ਕਈ ਮਹੀਨੇ ਤੱਕ ਪ੍ਰਸ਼ਾਸਨ ਨੇ ਫ਼ੈਸਲਾ ਨਹੀਂ ਲਿਆ ਤਾਂ ਉਸ ਦੇ ਵਕੀਲ ਨੇ ਉਸ ਨੂੰ ਅੰਤ੍ਰਿਮ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ। ਹੁਣ ਬੁੜੈਲ ਜੇਲ੍ਹ ਦੇ ਐਡੀਸ਼ਨਲ ਸੁਪਰਡੰਟ ਨੇ ਅਦਾਲਤ ’ਚ ਪ੍ਰਸ਼ਾਸਨ ਦੇ ਫ਼ੈਸਲੇ ਦੀ ਕਾਪੀ ਪੇਸ਼ ਕਰ ਦਿੱਤੀ ਜਿਸ ’ਚ ਦੱਸਿਆ ਗਿਆ ਕਿ ਪ੍ਰਸ਼ਾਸਨ ਨੇ ਭਿਓਰਾ ਦੀ ਜੇਲ੍ਹ ਤੋਂ ਰਿਹਾਈ ਦੀ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਕਾਰਨ ਅਦਾਲਤ ਨੇ ਦੋਸ਼ੀ ਦੇ ਬੇਲ ਬਾਂਡ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

Leave a Reply

Your email address will not be published. Required fields are marked *