ਚੰਡੀਗੜ੍ਹ,ਕੈਨੇਡੀਅਨ ਪੁਲੀਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਗੋਸਲ ਨੂੰ ਇਸ ਹਫਤੇ ‘ਡਿਊਟੀ ਟੂ ਵਾਰਨ’ ਨੋਟਿਸ ਜਾਰੀ ਕੀਤਾ ਗਿਆ। ਗੋਸਲ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਸਹਿਯੋਗੀ ਸੀ, ਜਿਸ ਨੂੰ ਜੂਨ 2023 ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਨਿੱਝਰ ਦੀ ਹੱਤਿਆ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ਾਂ ਕਾਰਨ ਕੈਨੇਡਾ ਅਤੇ ਭਾਰਤ ਦਰਮਿਆਨ ਤਣਾਅ ਵਧ ਗਿਆ। ਪੁਲੀਸ ਨੇ ਇਸ ਤੋਂ ਬਾਅਦ ਚਾਰ ਵਿਅਕਤੀਆਂ ‘ਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਭਾਰਤ ਨੇ ਗੋਲੀਬਾਰੀ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ।
Related Posts
ਵਿਆਹ ਪੁਰਬ ’ਤੇ ਕੱਢੇ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਨਿੱਘਾ ਸਵਾਗਤ, ਉਮੜਿਆ ਸੰਗਤਾਂ ਦਾ ਸੈਲਬ
ਬਟਾਲਾ, 13 ਸਤੰਬਰ (ਦਲਜੀਤ ਸਿੰਘ)- ‘ਸਤਿਗੁਰੂ ਨਾਨਕ ਆਜਾ, ਸੰਗਤ ਪਈ ਪੁਕਾਰ ਦੀ, ਤੇਰੇ ਹੱਥ ਵਿੱਚ ਚਾਬੀ ਓ ਦਾਤਾ ਸਾਰੇ ਸੰਸਾਰ…
CM ਮਾਨ ਨੇ ਬਠਿੰਡਾ ਵਾਸੀਆਂ ਨੂੰ ਦਿੱਤਾ ਖ਼ਾਸ ਤੋਹਫ਼ਾ
ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ…
ਅਮਿਤ ਸ਼ਾਹ ਦੀ ਸੁਰੱਖਿਆ ਸਮੀਖਿਆ ਮੀਟਿੰਗ, 370 ਹਟਾਏ ਜਾਣ ਤੋਂ ਬਾਅਦ ਪਹਿਲਾ ਜੰਮੂ – ਕਸ਼ਮੀਰ ਦੌਰਾ
ਸ੍ਰੀਨਗਰ, 23 ਅਕਤੂਬਰ (ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਰੱਖਿਆ ਸਮੀਖਿਆ ਮੀਟਿੰਗ ਕਰ…