ਨਵੀਂ ਦਿੱਲੀ, 6 ਸਤੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਸੋਨੀਪਤ (ਹਰਿਆਣਾ) ਦੇ ਵਸਨੀਕਾਂ ਵਲੋਂ ਸਿੰਘੁ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਦੇ ਚਲਦੇ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ |
ਸੁਪਰੀਮ ਕੋਰਟ ਵਲੋਂ ਰਾਹਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਕਰਨ ਲਈ ਕਿਹਾ ਗਿਆ ਹੈ।