ਮਾਲੇਰਕੋਟਲਾ : ਇੱਥੋਂ ਨੇੜਲੇ ਪਿੰਡ ਸਰੋਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ਲਈ ਪ੍ਰਸ਼ਾਸਨ ਵੱਲੋਂ ਦੋ ਦਿਨ ਪਹਿਲਾਂ ਅਕੁਵਾਇਰ ਕੀਤੀ ਜ਼ਮੀਨ (land acquisition) ਨੂੰ ਵਾਪਸ ਲੈਣ ਲਈ ਬੁੱਧਵਾਰ ਨੂੰ ਕਿਸਾਨਾਂ ਨੇ ਬੀਕੇਯੂ ਉਗਰਾਹਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਰੋਸ ਮਾਰਚ ਕੀਤਾ। ਪੁਲਿਸ ਨੇ ਕਈ ਥਾਵਾਂ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕਣ ਦੀ ਕਿਸ਼ਿਸ਼ ਕੀਤੀ। ਪੁਲਿਸ ਨੇ ਮਾਲੇਰਕੋਟਲਾ ਰੋਡ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿੱਥੇ ਪੁਲਿਸ ਨੇ ਬੈਰੀਕੇਡ ਉਖਾੜ ਦਿੱਤੇ। ਪੁਲਿਸ ਤੇ ਕਿਸਾਨਾਂ ਵਿਚਾਲੇ ਮਾਮੂਲੀ ਧੱਕਾ-ਮੁੱਕੀ ਵੀ ਹੋਈ, ਇੱਥੋਂ ਕਿਸਾਨਾਂ ਦਾ ਕਾਫਲਾ ਅੱਗੇ ਵਧਿਆ। ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਕਾਫਲਿਆਂ ਨੂੰ ਮੁੱਖ ਮਾਰਗਾਂ ’ਤੇ ਰੋਕਣ ਲਈ ਰੇਤ ਨਾਲ ਭਰੇ ਟਿੱਪਰ ਤਾਇਨਾਤ ਕੀਤੇ ਗਏ ਹਨ। ਬੀਕੇਯੂ ਉਗਰਾਹਾਂ ਦੇ ਕਾਰਕੁਨਾਂ ਨੇ ਐਲਾਨ ਕੀਤਾ ਕਿ ਜ਼ਮੀਨ ’ਤੇ ਦੁਬਾਰਾ ਕਬਜ਼ਾ ਕੀਤਾ ਜਾਵੇਗਾ ਕਿਉਂਕਿ ਪ੍ਰਸ਼ਾਸਨ ਵੱਲੋਂ ਬਿਨਾਂ ਕੋਈ ਮੁਆਵਜ਼ਾ ਰਾਸ਼ੀ ਦਿੱਤੇ ਜਬਰੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਗਿਆ ਹੈ। ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ।
Related Posts
ਪੰਜਾਬੀ ਯੂਨੀਵਰਸਿਟੀ ਕੋਲ ਚੱਲੀਆਂ ਸ਼ਰੇਆਮ ਗੋਲੀਆਂ, ਨੌਜਵਾਨ ਦੀ ਮੌਤ
ਪਟਿਆਲਾ, 6 ਅਪ੍ਰੈਲ (ਬਿਊਰੋ)- ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ਵਿੱਚ…
ਪੰਜਾਬ ਦੇ 11 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਜ਼ਮੀਨ ਦਾ ਮਾਲਿਕਾਨਾ ਹੱਕ, ਰਾਜ ਵਿਧਾਨ ਸਭਾ ਵੱਲੋਂ ਪਾਸ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ
ਨਵੀਂ ਦਿੱਲੀ- ਪੰਜਾਬ ’ਚ 11,200 ਕਿਸਾਨਾਂ ਨੂੰ ਚਾਰ ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਮਾਲਿਕਾਨਾ ਹੱਕ ਮਿਲਣ ਦਾ ਰਾਹ ਪੱਧਰਾ…
ਖਨੌਰੀ ਬਾਰਡਰ ’ਤੇ ਕਿਸਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ ਕੀਤੀ
ਖਨੌਰੀ, ਐਮਐਸਪੀ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਲਈ 200 ਤੋਂ ਵੱਧ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਅੰਦੋਲਨਕਾਰੀ ਕਿਸਾਨਾਂ…