ਹੁਸ਼ਿਆਰਪੁਰ/ਚੰਡੀਗੜ੍ਹ – ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਸ਼ਾਮ ਸੁੰਦਰ ਅਰੋੜਾ ਨੂੰ ਰਿਸ਼ਵਤ ਦੇ ਇਲਜ਼ਾਮ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਲਗਾਏ ਗਏ ਸਨ।
ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ‘ਚ ਹੋਏ ਸ਼ਾਮਲ
