ਖੰਨਾ : ਖੰਨਾ ਦੇ ਨੇੜਲੇ ਸ਼ਹਿਰ ਦੋਰਾਹਾ ’ਚ ਵੱਖ ਵੱਖ ਥਾਂਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਸਿੱਖ ਫਾਰ ਜਸਟਿਸ ਦੇ ਨਾਅਰੇ ਲਿਖੇ ਗਏ ਹਨ। ਜਿਸ ’ਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਨਾਅਰੇ ਲਿਖਣ ਵਾਲਿਆਂ ਨੇ ਦੋਰਾਹਾ ਦੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੋਂ ਇਲਾਵਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ‘ਤੇ ਵੀ ਇਹ ਨਾਅਰੇ ਲਿਖੇ ਹਨ। ਇਹ ਨਾਅਰੇ ਲਿਖਣ ਦੀ ਜਿੰਮੇਵਾਰੀ ਭਾਰਤ ‘ਚ ਪਾਬੰਦੀਸ਼ੁਦਾ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਵਾਇਰਲ ਕਰਕੇ ਲਈ ਹੈ।
ਦੋਰਾਹਾ ’ਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ‘ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
