ਨਵੀਂ ਦਿੱਲੀ- ਦਿੱਲੀ ਵਿਚ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਈ ਹਿੱਸਿਆਂ ‘ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਵੀਰਵਾਰ ਦੀ ਸਵੇਰ ਨੂੰ ਆਵਾਜਾਈ ਪ੍ਰਭਾਵਿਤ ਹੋਈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਮੁਤਾਬਕ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ 3 ਡਿਗਰੀ ਘੱਟ ਹੈ। ਸਵੇਰੇ ਨਮੀ ਦਾ ਪੱਧਰ 100 ਫੀਸਦੀ ਸੀ। ਰਾਸ਼ਟਰੀ ਰਾਜਧਾਨੀ ਲਈ ਪ੍ਰਤੀਨਿਧੀ ਅੰਕੜੇ ਪ੍ਰਦਾਨ ਕਰਨ ਵਾਲੀ ਸਫਦਰਜੰਗ ਆਬਜ਼ਰਵੇਟਰੀ ਨੇ ਵੀਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ‘ਚ 77.1 ਮਿਲੀਮੀਟਰ ਮੀਂਹ ਦਰਜ ਕੀਤਾ।
ਮੋਹਲੇਧਾਰ ਮੀਂਹ ਕਾਰਨ ਦਿੱਲੀ ‘ਚ ਭਰਿਆ ਪਾਣੀ; ਆਵਾਜਾਈ ਪ੍ਰਭਾਵਿਤ, ਲੋਕ ਹੋਏ ਪਰੇਸ਼ਾਨ
