ਤਰਨਤਾਰਨ- ਪੰਜਾਬ ਪੁਲਸ ਨੂੰ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਜਿਸ ਦੀ ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ 4 ਗਲੋਕ-19 ਪਿਸਤੌਲ (ਇੱਕ “ਨਾਟੋ ਆਰਮੀ ਲਈ ਬਣੀ” ਛਾਪ ਨਾਲ), 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਜ਼ਬਤ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਸਮੱਗਲਰ ਨਾਲ ਸਬੰਧ ਹਨ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਕੀਤੀ ਗਈ ਹੈ।
ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।