ਅੰਮ੍ਰਿਤਸਰ: ਅੱਜ ਵਿਨੇਸ਼ ਫੋਗਾਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ I ਨਤਮਸਤਕ ਹੋਣ ਸਮੇਂ ਉਸਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵਿਨੇਸ਼ ਫੋਗਾਟ ਨੇ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਹੋਰ ਕੋਈ ਗੱਲ ਨਹੀਂ ਕਰਨਾ ਚਾਹੁੰਦੇ। ਵਿਨੇਸ਼ ਫੋਗਾਟ ਨੂੰ ਸੂਚਨਾ ਕੇਂਦਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਨੇ ਦਰਬਾਰ ਸਾਹਿਬ ਦਾ ਮਾਡਲ, ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ।
ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ Vinesh Phogat
